Sant Jarnail Singh Bhindrawaale te Bani Pahli Punjabi Film, Vadh to vadh Share Karo Ji…………

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਬਣੀ ਪਹਿਲੀ ਪੰਜਾਬੀ ਫਿਲਮ, ਵੱਧ ਤੋਂ ਵੱਧ ਸ਼ੇਅਰ ਕਰੋ ਜੀ............

ਸੰਤ ਜਰਨੈਲ ਸਿੰਘ ਜੀ ਦਾ ਨਾਮ ਸਾਰੀ ਕੌਮ ਵਿੱਚ ਉੱਘਾ ਹੈ ਪਰ ਅਫਸੋਸ ਕਿ ਉਨ੍ਹਾਂ ਦੀ ਚਲਾਈ ਹੋਈ ਲਹਿਰ ਅਤੇ ਉੱਚੇ ਸੁੱਚੇ ਜੀਵਨ ਬਾਰੇ ਕੋਈ ਘੱਟ ਹੀ ਜਾਣਦਾ ਹੈ । ਜਦੋਂ ਹਿੰਦੂ ਸਰਕਾਰ ਨੇ ਅੱਤ ਦੀ ਚੁੱਕ ਕੇ ਸਿੱਖੀ ਨੂੰ ਖਤਮ ਕਰਨ ਦੀ ਠਾਣ ਲਈ ਅਤੇ ਸਿੱਖਾਂ ਨੂੰ ਕਿਤੋਂ ਵੀ ਇਨਸਾਫ ਨਾ ਮਿਲਿਆ ਤਾਂ ਉਸ ਵਕਤ ਸੰਤ ਜਰਨੈਲ ਸਿੰਘ ਜੀ ਨੇ ਹੀ ਸਿੱਖਾਂ ਦੀ ਬਾਂਹ ਫੜੀ ਅਤੇ ਸਿੱਖਾਂ ਨੂੰ ਮਾਨਸਿਕ ਅਤੇ ਆਤਮਕ ਪੱਖੋਂ ਬਲਵਾਨ ਕਰਕੇ ਜ਼ੁਲਮ ਵਿਰੁੱਧ ਅਵਾਜ ਚੁੱਕਣ ਲਈ ਪ੍ਰੇਰਿਆ।

ਸੰਤ ਜਰਨੈਲ ਸਿੰਘ ਜੀ ਦੀ ਨਿਡਰਤਾ, ਬਹਾਦਰੀ ਅਤੇ ਸੱਚੀ ਰਹਿਣੀ ਬਹਿਣੀ ਸਦਕਾ ਹਰ ਕੋਈ ਉਨ੍ਹਾਂ ਵੱਲ ਖਿੱਚਿਆ ਜਾਂਦਾ ਸੀ । ਉਨ੍ਹਾਂ ਦੇ ਪ੍ਰਚਾਰ ਸਦਕਾ ਸਿੱਖਾਂ ਵਿੱਚ ਅਜਾਦੀ ਦੀ ਲਹਿਰ ਦੌੜ ਪਈ । ਉਨ੍ਹਾਂ ਦੀ ਚਲਾਈ ਹੋਈ ਲਹਿਰ ਸਦਕਾ ਹਜਾਰਾਂ ਨੇ ਅੰਮ੍ਰਿਤ ਛਕਿਆ, ਨੌਜਵਾਨਾਂ ਦੇ ਸਿਰਾਂ ਤੇ ਦਸਤਾਰਾਂ ਸਜ ਗਈਆਂ, ਕੁੜੀਆਂ ਦੇ ਸਿਰਾਂ ਤੇ ਦੁੱਪਟੇ ਆ ਗਏ ਅਤੇ ਸਿੱਖ ਜਵਾਨੀ ਸ਼ਰਾਬ ਅਤੇ ਹੋਰ ਨਸ਼ੇ ਛੱਡ ਕੇ ਧਰਮ ਦੇ ਰਾਹ ਤੇ ਤੁਰ ਪਈ । ਸੰਤ ਜੀ ਨੇ ਸਿੱਖਾਂ ਨੂੰ ਪੂਰਨ ਤੌਰ ਤੇ ਸੰਤ ਸਿਪਾਹੀ ਬਣਨ ਲਈ ਪ੍ਰੇਰਿਆ ਅਤੇ ਹਮੇਸ਼ਾਂ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਵੰਗਾਰਿਆ। ਸਰਕਾਰ ਲਈ ਇਹ ਲਹਿਰ ਹਜ਼ਮ ਕਰਨੀ ਔਖੀ ਸੀ ਕਿਉਂ ਕਿ ਉਹ ਤਾਂ ਸਿੱਖੀ ਨੂੰ ਖਤਮ ਕਰਕੇ ਹਿੰਦੂ ਧਰਮ ਵਿੱਚ ਜਬਤ ਕਰਨਾ ਚਾਹੁੰਦੀ ਸੀ ਤਾਂ ਕਿ ਸਿੱਖ ਆਪਣੇ ਧਰਮ ਨੂੰ ਛੱਡ ਕੇ ਸਿਰਫ ਹਿੰਦੁਸਤਾਨ ਦੇ ਵਫਾਦਾਰ ਹੋ ਜਾਣ । ਇਸ ਆਸ਼ੇ ਨੂੰ ਮੁੱਖ ਰੱਖ ਕੇ ਸਰਕਾਰ ਨੇ ਸੰਤਾਂ ਨੂੰ ਬਦਨਾਮ ਕਰਨ ਲਈ ਸਾਰਾ ਜ਼ੋਰ ਲਾ ਦਿੱਤਾ ਜਿਸ ਵਿੱਚ ਹਿੰਦੂ ਮੀਡੀਏ ਨੇ ਸਰਕਾਰ ਦਾ ਪੂਰਾ ਪੂਰਾ ਸਾਥ ਦਿੱਤਾ । ਸੰਤ ਜੀ ਨੂੰ ਕੋਈ ਕਾਂਗਰਸ ਦਾ ਏਜੰਟ ਕਹਿੰਦਾ ਅਤੇ ਕਾਂਗਰਸ ਸੰਤ ਜੀ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿੰਦੀ ।

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਬਣੀ ਪਹਿਲੀ ਪੰਜਾਬੀ ਫਿਲਮ, ਵੱਧ ਤੋਂ ਵੱਧ ਸ਼ੇਅਰ ਕਰੋ ਜੀ............

ਸਰਕਾਰ ਨੇ ਕਈ ਕਮੀਨੀਆਂ ਚਾਲਾਂ ਚੱਲੀਆਂ ਜਿਵੇਂ ਕਿ ਗਾਂਵਾਂ ਦੇ ਸਿਰ ਵੱਢ ਕੇ ਹਿੰਦੂ ਮੰਦਰਾਂ ਵਿੱਚ ਸੁੱਟ ਦੇਣੇ, ਹਿੰਦੂਆਂ ਨੂੰ ਮਾਰ ਦੇਣਾ ਅਤੇ ਹੋਰ ਕਈ ਹਿੰਸਕ ਕਾਰਵਾਈਆਂ ਕਰਵਾਉਣੀਆਂ ਅਤੇ ਇਹਨਾਂ ਦਾ ਸਾਰਾ ਇਲਜ਼ਾਮ ਸੰਤ ਜਰਨੈਲ ਸਿੰਘ ਦੇ ਨਾਂ ਲਾ ਦੇਣਾ ਤਾਂ ਕਿ ਹਿੰਦੂ ਬਹੁ ਗਿਣਤੀ ਕਾਂਗਰਸ ਦੇ ਹੱਕ ਵਿੱਚ ਹੋ ਕੇ ਵੋਟਾਂ ਪਾਉਣ ਅਤੇ ਸਿੱਖਾਂ ਦੇ ਵਿਰੁੱਧ ਹੋ ਜਾਣ ਜਿਸ ਨਾਲ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਕਤਲ ਕਰਨ ਵਿੱਚ ਅਸਾਨੀ ਹੋ ਸਕੇ । ਹੋਇਆ ਤਾਂ ਬਿਲਕੁਲ ਇੰਝ ਹੀ ਪਰ ਸੰਤ ਜੀ ਦੇ ਵਿਰੁੱਧ ਜੋ ਨਿਰਤੱਥ ਦੋਸ਼ ਲਾਏ ਗਏ ਉਹ ਹੁਣ ਲੋਕਾਂ ਵੱਲੋਂ ਸੱਚ ਸਮਝੇ ਜਾਣ ਲੱਗ ਪਏ ਹਨ ।

ਪੰਜਾਬ ਵਿੱਚ ਬਹੁਤੇ ਲੋਕ ਤਾਂ ਸੰਤ ਜੀ ਨੂੰ ਹੀ ਦਰਬਾਰ ਸਾਹਿਬ ਤੇ ਹਮਲੇ ਦਾ ਕਾਰਨ ਸਮਝਦੇ ਹਨ ਜਦ ਕਿ ਸਚਾਈ ਕੁੱਝ ਹੋਰ ਹੈ । ਵਿਚਾਰ ਕੀਤਿਆਂ ਇਹ ਨਤੀਜਾ ਸਾਫ ਨਿਕਲ ਆਉਂਦਾ ਹੈ ਕਿ ਸੰਤ ਜੀ ਨਿਰਦੋਸ਼ ਸਨ ਜਿੰਨ੍ਹਾਂ ਨੇ ਦਰਬਾਰ ਸਾਹਿਬ ਦੀ ਰਾਖੀ ਅਤੇ ਸਿੱਖਾਂ ਦੇ ਹੱਕ ਵਿੱਚ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ । ਆਓ ਸਰਕਾਰ ਦੇ ਪਾਏ ਭੁਲੇਖਿਆਂ ਤੇ ਵਿਚਾਰ ਕਰੀਏ । ਅੱਤਵਾਦੀ ਕੌਣ? ਗ੍ਰਿਫਤਾਰੀ ਦਾ ਬਹਾਨਾ….ਹਿੰਦੂ ਸਰਕਾਰ ਵੱਲੋਂ ਆਮ ਬਹਾਨਾ ਲਾਇਆ ਜਾਂਦਾ ਹੈ ਕਿ ਸੰਤ ਜੀ ਨੂੰ ਗ੍ਰਿਫਤਾਰ ਕਰਨ ਵਾਸਤੇ ਦਰਬਾਰ ਸਾਹਿਬ ਫੌਜ ਭੇਜਣੀ ਜਰੂਰੀ ਸੀ । ਸੰਤ ਜਰਨੈਲ ਸਿੰਘ ਜੀ ਤੇ ਇਹ ਇਲਜ਼ਾਮ ਲਾਇਆ ਜਾਂਦਾ ਹੈ ਕਿ ਉਹ ਅੱਤਵਾਦੀ ਸਨ ਜਿਸ ਕਰਕੇ ਸਰਕਾਰ ਨੇ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਤਾਂ ਕਿ ਅੱਤਵਾਦੀਆਂ ਨੂੰ ਬਾਹਰ ਕੱਢਿਆ ਜਾ ਸਕੇ ।

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਬਣੀ ਪਹਿਲੀ ਪੰਜਾਬੀ ਫਿਲਮ, ਵੱਧ ਤੋਂ ਵੱਧ ਸ਼ੇਅਰ ਕਰੋ ਜੀ............

ਇਹ ਇਲਜ਼ਾਮ ਬਿਲਕੁਲ ਨਿਰਅਧਾਰ ਹੈ। ਅਪ੍ਰੈਲ 1984 ਵਿੱਚ ਸਰਕਾਰ ਨੇ ਪ੍ਰੋਫੈਸਰ ਮਿਹਰ ਚੰਦ ਭਾਰਦਵਾਜ ਨੂੰ ਦਰਬਾਰ ਸਾਹਿਬ ਦੀ ਸਥਿਤੀ ਦਾ ਮੁਆਇਨਾ ਕਰਨ ਲਈ ਭੇਜਿਆ ਪਰ ਬਾਹਰ ਆ ਕੇ ਉਸਨੇ ਬਿਆਨ ਦਿੱਤਾ ਕਿ ਦਰਬਾਰ ਸਾਹਿਬ ਅੰਦਰ ਕੋਈ ਅੱਤਵਾਦੀ ਨਹੀਂ ਹੈ ਅਤੇ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਨ ਵਿਰੁੱਧ ਚਿਤਾਵਨੀ ਦਿੱਤੀ । ਪੰਜਾਬ ਦੇ ਗਵਰਨਰ ਪਾਂਡੇ ਨੇ ਆਪਣੇ ਖਾਸ ਅਫਸਰਾਂ ਦੀ ਮੀਟਿੰਗ ਬੁਲਾਈ ਜਿਸ ਵਿੱਚ ਇਹ ਸਲਾਹ ਪਾਸ ਹੋਈ ਕਿ ਦਰਬਾਰ ਸਾਹਿਬ ਫੌਜ ਨਾ ਭੇਜੀ ਜਾਵੇ।

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਬਣੀ ਪਹਿਲੀ ਪੰਜਾਬੀ ਫਿਲਮ, ਵੱਧ ਤੋਂ ਵੱਧ ਸ਼ੇਅਰ ਕਰੋ ਜੀ............

ਪਾਂਡੇ ਨੇ ਇੰਦਰਾ ਗਾਂਧੀ ਨੂੰ ਆਪਣੇ ਵੱਲੋਂ ਚਿੱਠੀ ਵੀ ਲਿਖੀ ਅਤੇ ਨਾਲ ਹੀ ਪੀ.ਸੀ.ਐਲਗਜੈਂਡਰ ਨੂੰ ਵੀ ਫੋਨ ਕਰਕੇ ਦੱਸਿਆ ਜੋ ਕਿ ਇੰਦਰਾ ਗਾਂਧੀ ਦਾ ਖਾਸ ਬੰਦਾ ਸੀ ਪਰ ਕੋਈ ਅਸਰ ਨਾ ਹੋਇਆ । ਆਖਰਕਾਰ ਪਾਂਡੇ ਨੇ ਅਸਤੀਫਾ ਦੇ ਦਿੱਤਾ । ਜਨਰਲ ਸਿਨਹਾ ਦਾ ਕਹਿਣਾ ਹੈ ਕਿ “ਜਦੋਂ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲਾ ਕਰਨ ਬਾਰੇ ਮੇਰੀ ਰਾਇ ਪੁੱਛੀ ਤਾਂ ਮੈਂ ਇਸਦੀ ਵਿਰੋਧਤਾ ਕੀਤੀ” ਜਿਸ ਕਾਰਨ ਉਸਨੂੰ ਆਪਣੀ ਤਰੱਕੀ ਤੋਂ ਹੱਥ ਧੋਣੇ ਪਏ ਅਤੇ ਵੈਦਿਆ ਨੂੰ ਚੀਫ ਔਫ ਆਰਮੀ ਬਣਾ ਦਿੱਤਾ ਗਿਆ।

ਗੁਰਦੇਵ ਸਿੰਘ, ਅੰਮ੍ਰਿਤਸਰ ਦਾ ਮੈਜਿਸਟਰੇਟ, ਨੇ ਦਰਬਾਰ ਸਾਹਿਬ ਤੇ ਹਮਲੇ ਤੋਂ ਕੁੱਝ ਹਫਤੇ ਪਹਿਲਾਂ ਗਵਰਨਰ ਨੂੰ ਇਸ ਗੱਲ ਦਾ ਭਰੋਸਾ ਦਿੱਤਾ ਸੀ ਕਿ ਉਹ ਦਰਬਾਰ ਸਾਹਿਬ ਵਿਚੋਂ ਕਿਸੇ ਨੂੰ ਵੀ ਗ੍ਰਿਫਤਾਰ ਕਰਵਾ ਸਕਦਾ ਹੈ ਪਰ ਉਸ ਦੀ ਗੱਲ ਕਿਸੇ ਨੇ ਨਾ ਸੁਣੀ । 29 ਅਪ੍ਰੈਲ 1984 ਵਾਲੇ ਦਿਨ ਚੰਡੀਗੜ੍ਹ ਵਿੱਚ ਭਰੀ ਸਭਾ ਵਿੱਚ ਪੱਤਰਕਾਰਾਂ ਨੇ ਰਾਜੀਵ ਗਾਂਧੀ ਤੋਂ ਪੁੱਛਿਆ ਕਿ ‘ਕੀ ਸੰਤ ਭਿੰਡਰਾਂਵਾਲੇ ਅੱਤਵਾਦੀ ਹਨ।’ ਤਾਂ ਉਸ ਉੱਤਰ ਦਿੱਤਾ ਕਿ ਤੁਸੀਂ ਆਪ ਜਾਚ ਲਵੋ । ਪੱਤਰਕਾਰਾਂ ਦੀ ਤਸੱਲੀ ਨਾ ਹੋਣ ਤੇ ਉਹਨਾਂ ਇੱਕ ਹੋਰ ਸਵਾਲ ਪੁੱਛਿਆ ‘ਕੀ ਤੁਹਾਡੇ ਖਿਆਲ ਵਿੱਚ ਉਹ (ਸੰਤ ਜੀ) ਇੱਕ ਰਾਜਸੀ ਨੇਤਾ ਹਨ।’

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਬਣੀ ਪਹਿਲੀ ਪੰਜਾਬੀ ਫਿਲਮ, ਵੱਧ ਤੋਂ ਵੱਧ ਸ਼ੇਅਰ ਕਰੋ ਜੀ............

ਇਸ ਦੇ ਉਤਰ ਵਿੱਚ ਰਾਜੀਵ ਨੇ ਕਿਹਾ ਕਿ ‘ਉਹ ਇੱਕ ਧਾਰਮਿਕ ਨੇਤਾ ਹਨ ਅਤੇ ਉਹਨਾਂ ਨੇ ਹੁਣ ਤੱਕ ਕੋਈ ਰਾਜਸੀ ਝੁਕਾਅ ਪ੍ਰਗਟ ਨਹੀਂ ਕੀਤਾ ।’ ਸੋਚਣ ਵਾਲੀ ਗੱਲ ਤਾਂ ਇਹ ਹੈ ਕਿ ਸਿਰਫ ਇੱਕ ਮਹੀਨੇ ਬਾਅਦ ਸੰਤ ਜੀ ਧਾਰਮਿਕ ਨੇਤਾ ਤੋਂ ਅੱਤਵਾਦੀ ਕਿਵੇਂ ਬਣ ਗਏ । ਅਰੁਨ ਸ਼ੌਰੀ ਲਿਖਦਾ ਹੈ “ਜਿਤਨਾ ਮੈਂ ਜਾਣਦਾ ਹਾਂ ਉਹ ਇਹ ਕਿ ਸੰਤ ਇਕ ਨਿਰਦੋਸ਼ ਆਦਮੀ ਹੈ ਅਤੇ ਆਪਣੇ ਧਰਮ ਅਤੇ ਗੁਰੂਆਂ ਦੇ ਦੱਸੇ ਰਸਤੇ ਨੂੰ ਸਮਰਪਿਤ ਹੈ” । (ਇੰਡੀਆ ਟੁਡੇ, 31 ਦਸੰਬਰ 1983, ਪੰਨਾ 36) ਇਸ ਸਵਾਲ ਦਾ ਜਵਾਬ ਸਰਕਾਰ ਕੋਲ ਕੋਈ ਨਹੀਂ ਕਿ ਇਤਨੇ ਅਫਸਰਾਂ ਦੇ ਕਹਿਣ ਦੇ ਬਾਵਜੂਦ ਵੀ ਦਰਬਾਰ ਸਾਹਿਬ ‘ਤੇ ਹਮਲਾ ਕਿਉਂ ਕੀਤਾ ਗਿਆ।

ਸਰਕਾਰ ਨੇ ਕਿਸੇ ਸਿੱਖ ਸੰਸਥਾ, ਲੀਡਰ ਜਾਂ ਅਕਾਲੀਆਂ ਨਾਲ ਸੰਪਰਕ ਨਹੀਂ ਕੀਤਾ ਕਿ ਉਹ ਸੰਤ ਜੀ ਨੂੰ ਗ੍ਰਿਫਤਾਰ ਹੋਣ ਲਈ ਕਹਿਣ ਜਾਂ ਦਰਬਾਰ ਸਾਹਿਬ ਵਿਚੋਂ ਕੱਢ ਦੇਣ । ਸ਼੍ਰੋਮਣੀ ਕਮੇਟੀ ਨੇ ਕਈ ਵਾਰੀ ਸਰਕਾਰ ਕੋਲੋਂ ਇਹ ਪੁੱਛ ਕੀਤੀ ਕਿ ਸਰਕਾਰ ਕਿੰਨ੍ਹਾਂ ਬੰਦਿਆਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਪਰ ਕੋਈ ਜਵਾਬ ਨਾ ਆਇਆ। ਸੰਤ ਜੀ 24 ਘੰਟੇ ਦਰਬਾਰ ਸਾਹਿਬ ਲੁਕੇ ਨਹੀਂ ਰਹਿੰਦੇ ਸਨ ਬਲਕਿ ਸਾਰੇ ਭਾਰਤ ਵਿੱਚ ਪ੍ਰਚਾਰ ਦੇ ਦੌਰੇ ਤੇ ਜਾਂਦੇ ਸਨ ਜਿਥੋਂ ਉਨ੍ਹਾਂ ਨੂੰ ਅਸਾਨੀ ਨਾਲ ਗ੍ਰਿਫਤਾਰ ਕੀਤਾ ਜਾ ਸਕਦਾ ਸੀ।ਇਹ ਵੀ ਗੱਲ ਧਿਆਨ ਰੱਖਣ ਯੋਗ ਹੈ ਕਿ ਸੰਤ ਜੀ ਨੂੰ ਪਹਿਲਾਂ ਕਈ ਵਾਰ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ ਅਤੇ ਫਿਰ ਕੋਈ ਠੋਸ ਸਬੂਤ ਨਾ ਹੋਣ ਦੀ ਸੂਰਤ ਵਿੱਚ ਬਰੀ ਕਰ ਦਿੱਤਾ ਗਿਆ ਸੀ । ਇੱਕ ਵਾਰ ਤਾਂ ਸੰਤ ਜੀ ਨੇ 50 ਸਿੰਘਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਦੇ ਘਰ ਜਾ ਕੇ ਗ੍ਰਿਫਤਾਰੀ ਦਿੱਤੀ ਸੀ । ਜਦੋਂ ਪੁਲਿਸ ਨੇ ਸੰਤ ਜੀ ਦੀ ਗ੍ਰਿਫਤਾਰੀ ਦੇ ਵਰੰਟ ਕੱਢੇ ਸਨ ਤਾਂ ਸੰਤ ਜੀ ਨੇ ਆਪ ਮਹਿਤੇ ਚੌਂਕ ਵਿਖੇ ਆਪਣੀ ਗ੍ਰਿਫਤਾਰੀ ਦਿੱਤੀ । ਇਹਨ੍ਹਾਂ ਸਭ ਗਵਾਹੀਆਂ ਦੇ ਬਾਅਦ ਇਹ ਕਹਿਣਾ ਕਿ ਸੰਤ ਜੀ ਅਕਾਲ ਤਖਤ ਵਿੱਚ ਲੁਕੇ ਹੋਏ ਸਨ ਅਤੇ ਸਰਕਾਰ ਉਹਨ੍ਹਾਂ ਨੂੰ ਗ੍ਰਿਫਤਾਰ ਕਰਨ ਗਈ ਸੀ ਬਿਲਕੁਲ ਝੂਠ ਹੈ। ਜੇ ਸੰਤ ਜੀ ਸਚਮੁੱਚ ਲੁਕੇ ਹੋਏ ਹੁੰਦੇ ਤਾਂ ਉਨ੍ਹਾਂ ਨੇ ਅਨੇਕਾਂ ਵਾਰ ਆਪ ਹੀ ਕਿਉਂ ਗ੍ਰਿਫਤਾਰੀ ਦਿੱਤੀ ਅਤੇ ਜੇ ਉਹ ਅੱਤਵਾਦੀ ਸਨ ਤਾਂ ਸਰਕਾਰ ਨੇ ਹਮੇਸ਼ਾਂ ਉਨ੍ਹਾਂ ਨੂੰ ਰਿਹਾਅ ਕਿਉਂ ਕੀਤਾ।ਦਰਬਾਰ ਸਾਹਿਬ ‘ਤੇ ਹਮਲਾ ਕਰਨ ਤੋਂ ਪਹਿਲਾਂ ਪੁਲਿਸ ਨੇ ਕੋਈ ਵਰੰਟ ਨਹੀਂ ਕੱਢਿਆ ਅਤੇ ਨਾ ਹੀ ਕੋਈ ਸੰਤ ਜੀ ਦੇ ਵਿਰੁੱਧ ਕੋਈ ਇਲਜ਼ਾਮ ਹੀ ਸੀ ਫਿਰ ਗ੍ਰਿਫਤਾਰੀ ਕਿਸ ਗੱਲ ਦੀ। ਫਿਰ ਗ੍ਰਿਫਤਾਰ ਕਰਨ ਲਈ ਪੁਲਿਸ ਭੇਜੀ ਜਾਂਦੀ ਹੈ ਨਾ ਕਿ ਟੈਂਕਾਂ ਤੋਪਾਂ ਨਾਲ ਲੈਸ ਹੋਈ ਫੌਜ ਅਤੇ ਸੀ ਆਰ ਪੀ । ਫੌਜ ਤਾਂ ਸਿਰਫ ਦੁਸ਼ਮਣ ‘ਤੇ ਹਮਲਾ ਕਰਨ ਲਈ ਵਰਤੀ ਜਾਂਦੀ ਹੈ । ਕਦੀ ਕਿਸੇ ਸਰਕਾਰ ਨੇ ਕਿਸੇ ਨੂੰ ਆਪਣੇ ਹੀ ਦੇਸ਼ ਵਿੱਚ ਗ੍ਰਿਫਤਾਰ ਕਰਨ ਲਈ ਫੌਜ ਨੂੰ ਟੈਂਕਾਂ ਸਮੇਤ ਨਹੀਂ ਭੇਜਿਆ ।

Leave a Reply

Your email address will not be published. Required fields are marked *